੭੪
ਆਇਆ ॥ ਨਾਮੁ ਦਾਨੁ ਇਸਨਾਨੁ ਦਿੜਾਇਆ ॥ ਸਭੁ ਮੁਕਤੁ ਹੋਆ ਸੈਸਾਰੜਾ ਨਾਨਕ ਸਚੀ ਬੇੜੀ ਚਾੜਿ ਜੀਉ ॥ ੧੧ ॥ ਸਭ ਸ੍ਰਿਸਟਿ ਸੇਵੇ ਦਿਨੁ ਰਾਤਿ ਜੀਉ ॥ ਦੇ ਕੰਨੁ ਸੁਣਹੁ ਅਰਦਾਸਿ ਜੀਉ ॥ ਠੋਕਿ ਵਜਾਇ ਸਭ ਡਿਠੀਆ ਤੁਸਿ ਆਪੇ ਲਇਅਨੁ ਛਡਾਇ ਜੀਉ ॥ ੧੨ ॥ ਹੁਣਿ ਹੁਕਮੁ ਹੋਆ ਮਿਹਰਵਾਣ ਦਾ ॥ ਪੈ ਕੋਇ ਨ ਕਿਸੈ ਰਞਾਣਦਾ ॥ ਸਭ ਸੁਖਾਲੀ ਵੁਠੀਆ ਇਹੁ ਹੋਆ ਹਲੇਮੀ ਰਾਜੁ ਜੀਉ ॥ ੧੩ ॥ ਝਿੰਮਿ ਝਿੰਮਿ ਅੰਮ੍ਰਿਤੁ ਵਰਸਦਾ ॥ ਬੋਲਾਇਆ ਬੋਲੀ ਖਸਮ ਦਾ ॥ ਬਹੁ ਮਾਣੁ ਕੀਆ ਤੁਧੁ ਉਪਰੇ ਤੂੰ ਆਪੇ ਪਾਇਹਿ ਥਾਇ ਜੀਉ ॥ ੧੪ ॥ ਤੇਰਿਆ ਭਗਤਾ ਭੁਖ ਸਦ ਤੇਰੀਆ ॥ ਹਰਿ ਲੋਚਾ ਪੂਰਨ ਮੇਰੀਆ ॥ ਦੇਹੁ ਦਰਸੁ ਸੁਖਦਾਤਿਆ ਮੈ ਗਲਿ ਵਿਚਿ ਲੈਹੁ ਮਿਲਾਇ ਜੀਉ ॥ ੧੫ ॥ ਤੁਧੁ ਜੇਵਡੁ ਅਵਰੁ ਨ ਭਾਲਿਆ ॥ਤੂੰ ਦੀਪ ਲੋਅ ਪਇਆਲਿਆ ॥ ਤੂੰ ਥਾਨਿ ਥਨੰਤਰਿ ਰਵਿ ਰਹਿਆ ਨਾਨਕ ਭਗਤਾ ਸਚੁ ਅਧਾਰੁ ਜੀਉ ॥ ੧੬ ॥ ਹਉ ਗੋਸਾਈ ਦਾ ਪਹਿਲਵਾਨੜਾ ॥ ਮੈ ਗੁਰ ਮਿਲਿ ਉਚ ਦੁਮਾਲੜਾ ॥ ਸਭ ਹੋਈ ਛਿੰਝ ਇਕਠੀਆ ਦੁਯ ਬੈਠਾ ਵੇਖੈ ਆਪਿ ਜੀਉ ॥ ੧੭ ॥ ਵਾਤ ਵਜਨਿ ਟਮੰਕ ਭੇਰੀਆ ॥ ਮਲ ਲਥੇ ਲੈਦੇ ਫੇਰੀਆ ॥ ਨਿਹਤੇ ਪੰਜਿ ਜੁਆਨ ਮੈ ਗੁਰ ਥਾਪੀ ਦਿਤੀ ਕੰਡਿ ਜੀਉ ॥ ੧੮ ॥ ਸਭ ਇਕਠੇ ਹੋਇ ਆਇਆ ॥ ਘਰਿ ਜਾਸਨਿ ਵਾਟ ਵਟਾਇਆ ॥ ਗੁਰਮੁਖਿ ਲਾਹਾ ਲੈ ਗਏ ਮਨਮੁਖ ਚਲੇ ਮੂਲੁ ਗਵਾਇ ਜੀਉ ॥ ੧੯ ॥ ਤੂੰ ਵਰਨਾ ਚਿਹਨਾ ਬਾਹਰਾ ਹਰਿ ਦਿਸਹਿ ਹਾਜਰੁ ਜਾਹਰਾ ॥ ਸੁਣਿ ਸੁਣਿ ਤੁਝੈ ਧਿਆਇਦੇ ਤੇਰੇ ਭਗਤ ਰਤੇ ਗੁਣਤਾਸੁ ਜੀਉ ॥ ੨੦ ॥ ਮੈ ਜੁਗਿ ਜੁਗਿ ਦਯੈ ਸੇਵੜੀ ॥ ਗੁਰਿ ਕਟੀ ਮਿਹਡੀ ਜੇਵੜੀ ॥ ਹਉ ਬਾਹੁੜਿ ਛਿੰਝ ਨ ਨਚਊ ਨਾਨਕ ਅਉਸਰੁ ਲਧਾ ਭਾਲਿ ਜੀਉ ॥ ੨੧ ॥ ੨ ॥ ੨੯ ॥

ੴ ਸਤਿਗੁਰ ਪ੍ਰਸਾਦਿ ॥ ਸਿਰੀਰਾਗੁ ਮਹਲਾ ੧ ਪਹਰੇ ਘਰੁ ੧ ॥
ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹੁਕਮਿ ਪਇਆ ਗਰਭਾਸਿ ॥ ਉਰਧ ਤਪੁ ਅੰਤਰਿ ਕਰੇ ਵਣਜਾਰਿਆ ਮਿਤ੍ਰਾ ਖਸਮ ਸੇਤੀ ਅਰਦਾਸਿ ॥ ਖਸਮ ਸੇਤੀ ਅਰਦਾਸਿ ਵਖਾਣੈ ਉਰਧ ਧਿਆਨਿ ਲਿਵ ਲਾਗਾ ॥ ਨਾ ਮਰਜਾਦੁ ਆਇਆ ਕਲਿ ਭੀਤਰਿ ਬਾਹੁੜਿ ਜਾਸੀ ਨਾਗਾ ॥ ਜੈਸੀ ਕਲਮ ਵੁੜੀ ਹੈ ਮਸਤਕਿ ਤੈਸੀ ਜੀਅੜੈ ਪਾਸਿ ॥ ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥